ਮੋਹਾਲੀ ਵਿੱਚ ਭਾਜਪਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਉੱਠੀ

ਖਰੜ/ मिडिया जंक्शन विक्रांत शर्मा ब्यूरो चीफ/:-
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਆਈ.ਆਰ. ਇੰਚਾਰਜ ਪਵਨ ਮਨੋਚਾ ਨੇ ਕਿਹਾ ਹੈ ਕਿ ਜ਼ਿਲ੍ਹਾ ਮੋਹਾਲੀ ਵਿੱਚ ਭਾਜਪਾ ਦਾ ਦਿਹਾਤੀ ਪ੍ਰਧਾਨ ਨਾ ਹੋਣ ਕਾਰਨ ਪਿੰਡਾਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਸਬੰਧੀ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਪਹਿਲ ਦੇ ਆਧਾਰ ’ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਕਰਨਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਨੀਤੀਆਂ ਪਿੰਡ-ਪਿੰਡ ਤੱਕ ਪਹੁੰਚਾਈਆਂ ਜਾ ਸਕਣ।

ਪਵਨ ਮਨੋਚਾ ਨੇ ਕਿਹਾ ਕਿ ਇਸ ਸਮੇਂ ਸਿਟੀ ਪ੍ਰਧਾਨ ਵੱਲੋਂ ਦਿਹਾਤੀ ਇਲਾਕਿਆਂ ਵਿੱਚ ਘੱਟ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪੁਰਾਣੇ ਵਰਕਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਕਿਉਂਕਿ ਉਹਨਾਂ ਦੀ ਪੁੱਛ ਪੜਤਾਲ ਨਹੀਂ ਹੋ ਰਹੀ ਨਵੇਂ ਚਿਹਰਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। । ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਪਾਰਟੀ ਨੂੰ ਸਰਗਰਮ ਕਰਨ ਅਤੇ ਵਰਕਰਾਂ ਨਾਲ ਸਿੱਧਾ ਤਾਲਮੇਲ ਬਣਾਉਣ ਲਈ ਵੱਖਰੇ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਜ਼ਰੂਰੀ ਹੈ।

ਉਨ੍ਹਾਂ ਹਾਈਕਮਾਂਡ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮੋਹਾਲੀ ਦਾ ਦਿਹਾਤੀ ਪ੍ਰਧਾਨ ਜਲਦ ਨਿਯੁਕਤ ਕੀਤਾ ਜਾਵੇ। ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ ਪਿੰਡ ਪਹੁੰਚਾਇਆ ਜਾ ਸਕੇ।

Leave a Reply

Your email address will not be published. Required fields are marked *